ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ 11ਵਾਂ ਸਲਾਨਾ ਸਮਾਗਮ ਕਰਵਾਇਆ

ਵਿਧਾਇਕ ਹਰਦੇਵ ਸਿੰਘ ਲਾਡੀ ਨੂੰ ਸਨਮਾਨਤ ਕਰਦੇ ਹੋਏ ਸਭਾ ਦੇ ਅਹੁਦੇਦਾਰ

ਪਤਵੰਤੇ ਸੱਜਣਾਂ ਨੂੰ ਸਨਮਾਨਤ ਕਰਦੇ ਹੋਏ ਸਭਾ ਦੇ ਪ੍ਰਧਾਨ ਸ. ਦਵਿੰਦਰ ਸਿੰਘ ਰਹੇਲੂ

ਸ਼ਾਹਕੋਟ, 17-1-2021 (ਕ.ਕ.ਪ.) – ਪਿੰਡ ਕੋਟਲਾ ਸੂਰਜ ਮੱਲ, ਨੇੜੇ ਸ਼ਾਹਕੋਟ ਜਿਲਾ ਜਲੰਧਰ ਵਿਖੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਬਣ ਰਹੀ ਯਾਦਗਾਰ ਵਿਖੇ ਅਮਰ ਸ਼ਹੀਦ ਬਾਬਾ ਮੋਤਾ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ (ਰਜਿ.) ਵੱਲੋਂ ਪੰਜਾਬ ਪ੍ਰਧਾਨ ਸ. ਦਵਿੰਦਰ ਸਿੰਘ ਰਹੇਲੂ ਦੀ ਅਗਵਾਈ ਹੇਠ 11ਵਾਂ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ 15 ਜਨਵਰੀ 2021 ਨੂੰ ਆਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ 17 ਜਨਵਰੀ 2021 ਨੂੰ ਪਾਏ ਗਏ। ਇਸ ਤੋਂ ਬਾਅਦ ਗਿਆਨੀ ਰਾਮ ਸਿੰਘ ਰਫਤਾਰ ਦੇ ਰਾਗੀ ਜੱਥੇ ਨੇ ਸਿੱਖ ਇਤਿਹਾਸ ਅਤੇ ਬਾਬਾ ਮੋਤੀ ਰਾਮ ਮਹਿਰਾ ਦੀ ਲਾਸਾਨੀ ਸ਼ਹੀਦੀ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਗੁਰਦੁਆਰਾ ਬਾਬਾ ਨਿਹਾਲ ਦਾਸ ਜੀ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਨੇ ਉਚੇਚੇ ਤੌਰ ਤੇ ਹਾਜਰੀ ਲਗਵਾਈ ਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕੀਤਾ। ਵਿਧਾਇਕ ਨੇ ਯਾਦਗਾਰ ਦੀ ਬਿਲਡਿੰਗ ਬਨਾਉਣ ਦੇ ਵਾਸਤੇ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਵੀ ਉਹਨਾਂ 1 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਸੀ। ਬਾਬਾ ਜਸਵੰਤ ਸਿੰਘ ਨੇ ਬਰਾਂਡਾ ਬਨਾਉਣ ਦੀ ਸੇਵਾ ਕਰਨ ਦਾ ਅਤੇ ਬਲਦੇਵ ਸਿੰਘ ਚੱਠਾ ਨੇ ਪੂਰੀ ਬਿਲਡਿੰਗ ਬਨਾਉਣ ਵਾਸਤੇ ਆਪਣੇ ਵੱਲੋਂ ਸੀਮੰਟ ਦੇਣ ਦਾ ਐਲਾਨ ਕੀਤਾ। ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੀ ਸੰਗਤ ਵਾਸਤੇ ਤਿੰਨ ਦਿਨ ਸਵੇਰੇ ਗਰਮ ਦੁੱਧ ਦਾ ਲੰਗਰ ਚੱਲਦਾ ਰਿਹਾ ਜਿਸਦੀ ਸੇਵਾ ਗੁਰਮੀਤ ਸਿੰਘ ਰਾਜੂ ਨੇ ਕੀਤੀ। ਸੰਮੇਲਨ ਵਿਚ ਸ਼ਾਮਲ ਹੋਣ ਵਾਲੇ ਮੁੱਖ ਮਹਿਮਾਨਾਂ, ਵਿਸ਼ੇਸ਼ ਮਹਿਮਾਨਾਂ ਅਤੇ ਸੇਵਾਦਾਰਾਂ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਪ੍ਰਧਾਨ ਜਗਤਾਰ ਸਿੰਘ ਖਾਲਸਾ, ਚੇਅਰਮੈਨ ਗੁਰਮੁੱਖ ਸਿੰਘ ਕੋਟਲਾ, ਬਲਦੇਵ ਸਿੰਘ ਚੱਠਾ ਪ੍ਰਧਾਨ ਮਾਤਾ ਸਾਹਿਬ ਕੌਰ ਖਾਲਸਾ ਕਾਲਜ, ਪਿ੍ਰੰਸੀਪਲ ਸੁਰਿੰਦਰ ਸਿੰਘ, ਸਰਪੰਚ ਗੁਰਨਾਮ ਸਿੰਘ, ਗਰੀਬ ਸਿੰਘ ਸਰÄਹ, ਸੁਰਜੀਤ ਸਿੰਘ ਸਾਬਕਾ ਸਰਪੰਚ, ਚੇਅਰਮੈਨ ਗਿਆਨ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ, ਜਸਕਰਨ ਸਿੰਘ ਰੁੜਕਾ ਕਲਾਂ, ਅਮਨਦੀਪ ਸਿੰਘ ਲੱਕੀ ਮੋਗਾ, ਰਾਜਵੀਰ ਕੌਰ ਤੋਂ ਅਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਇੱਥੇ ਵਰਣਨਯੋਗ ਹੈ ਕਿ ਪਿੰਡ ਕੋਟਲਾ ਸੂਰਜ ਮੱਲ ਵਿਖੇ ਸਭਾ ਦੇ ਪ੍ਰਧਾਨ ਸ.ਦਵਿੰਦਰ ਸਿੰਘ ਰਹੇਲੂ ਦੀ ਪ੍ਰਧਾਨਗੀ ਹੇਠ 20 ਮਰਲੇ ਵਿਚ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਇਕ ਸੁੰਦਰ ਯਾਦਗਾਰ ਉਸਾਰੀ ਜਾ ਰਹੀ ਹੈ। ਲਗਾਤਾਰ ਕੰਮ ਚੱਲ ਰਿਹਾ ਹੈ ਅਤੇ ਯਾਦਗਾਰ ਪੂਰੀ ਹੋਣ ਦੀ ਤਿਆਰੀ ਵਿਚ ਹੈ। ਸਮਾਗਮ ਦੌਰਾਨ ਲੰਗਰ ਦੀ ਸੇਵਾ ਬੀਬੀ ਚਰਨ ਕੌਰ ਯੂ.ਕੇ. ਦੇ ਪਰਿਵਾਰ ਅਤੇ ਬਨਾਉਣ ਦੀ ਸੇਵਾ ਮਸ਼ਹੂਰ ਗੱਗੀ ਕੈਟਰਰ ਦੇ ਮਾਲਕ ਜਸਵਿੰਦਰ ਸਿੰਘ ਗੱਗੀ ਨੇ ਕੀਤੀ। ਅਰਦਾਸ ਤੋਂ ਉਪਰੰਤ ਸੰਗਤਾਂ ਨੂੰ ਗੁਰੂ ਦਾ ਲੰਗਰ ਅਤੁੱਟ ਵਰਤਿਆ। ਪ੍ਰਬੰਧਕੀ ਟੀਮ ਦੇ ਸਾਰੇ ਮੈਂਬਰਾਂ ਨੇ ਬੜੀ ਦੀ ਜਿੰਮੇਵਾਰੀ ਨਾਲ ਆਪਣੀ ਸੇਵਾ ਨਿਭਾਈ ਅਤੇ ਸਮਾਗਮ ਨੂੰ ਸਫਲ ਬਣਾਇਆ।