ਪਿੰਡ ਭੁਲਾਣਾ ਦੀ ਸੰਗਤ ਨੇ ਕੀਤੀ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹੀਦੀ ਨੂੰ ਸਮਰਪਿਤ ਗਰਮ ਦੁੱਧ ਅਤੇ ਲੰਗਰ ਦੀ ਸੇਵਾ

ਕੁੰਦਨ ਸਿੰਘ ਅਤੇ ਸਾਥੀਆਂ ਨੂੰ ਸਨਮਾਨਤ ਕਰਦੇ ਹੋਏ ਫਤਿਹਗੜ ਸਾਹਿਬ ਟਰੱਸਟ ਦੀ ਟੀਮ
ਕਪੂਰਥਲਾ, 11-1-2026 (ਨਰਿੰਦਰ ਕਸ਼ਯਪ) – ਠੰਡੇ ਬੁਰਜ ਵਿਚ ਕੈਦ ਮਾਤਾ ਗੁਜਰ ਕੌਰ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜਾਦਿਆਂ ਨੂੰ ਗਰਮ ਦੁੱਧ ਦੀ ਸੇਵਾ ਕਰਨ ਬਦਲੇ ਪਰਿਵਾਰ ਸਮੇਤ ਸ਼ਹੀਦ ਕੀਤੇ ਗਏ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਅੱਜ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਯਾਦ ਕੀਤਾ ਜਾ ਰਿਹਾ ਹੈ ਅਤੇ ੳਹਨਾਂ ਦੀ ਸ਼ਹਾਦਤ ਨੂੰ ਸਮਰਪਿਤ ਗਰਮ ਦੁੱਧ ਦੇ ਲੰਗਰ ਲਗਾਏ ਜਾ ਰਹੇ ਹਨ। ਇਸੇ ਲੜੀ ਦੌਰਾਨ ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਨਾਲ ਲੱਗਦੇ ਪਿੰਡ ਭੁਲਾਣਾ ਦੀ ਸੰਗਤ ਵੱਲੋਂ ਸਲਾਨਾ ਗਰਮ ਦੁੱਧ ਅਤੇ ਲੰਗਰ ਲਗਾ ਕੇ ਬਾਬਾ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕੀਤਾ ਗਿਆ।
ਬਾਬਾ ਮੋਤੀ ਰਾਮ ਮਹਿਰਾ ਸੇਵਾ ਸੁਸਾਇਟੀ ਪਿੰਡ ਭੁਲਾਣਾ ਵੱਲੋਂ ਕੁੰਦਨ ਸਿੰਘ ਦੀ ਅਗਵਾਈ ਹੇਠ ਹਰ ਸਾਲ ਇਹ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਇਸ ਸਾਲ ਵੀ 11 ਜਨਵਰੀ ਵਾਲੇ ਦਿਨ ਸੁਸਾਇਟੀ ਵੱਲੋਂ ਸਵੇਰੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਉਪਰੰਤ ਭਾਈ ਨਰਿੰਦਰ ਸਿੰਘ ਦੇ ਰਾਗੀ ਜੱਥੇ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਵੱਲੋਂ ਕੀਤੀ ਗਈ ਗਰਮ ਦੁੱਧ ਦੀ ਸੇਵਾ ਅਤੇ ਉਸਦੇ ਬਦਲੇ ਉਹਨਾਂ ਦੇ ਪੂਰੇ ਪਰਿਵਾਰ ਨੂੰ ਕੋਹਲੂ ਵਿਚ ਪੀੜ੍ਹ ਕੇ ਸ਼ਹੀਦ ਕਰਨ ਦੇ ਇਤਿਹਾਸ ਨਾਲ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਸੁਸਾਇਟੀ ਵੱਲੋਂ ਮੇਨ ਰੋਡ ਤੇ ਲਗਾਤਾਰ ਗਰਮ ਦੁੱਧ ਅਤੇ ੁਬਿਸਕੁਟਾਂ ਨਾਲ ਸੰਗਤ ਦੀ ਸੇਵਾ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਸ਼੍ਰੀ ਫਤਿਹਗੜ ਸਾਹਿਬ ਦੇ ਸੀਨੀਅਰ ਵਾਈਸ ਚੇਅਰਮੈਨ ਸੁਖਦੇਵ ਸਿੰਘ ਰਾਜ, ਵਾਈਸ ਚੇਅਰਮੈਨ ਪਰਮਜੀਤ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਬਲਜਿੰਦਰ ਕੌਰ, ਕਸ਼ਯਪ ਕ੍ਰਾਂਤੀ ਪੱਤ੍ਰਿਕਾ ਦੇ ਮਾਲਕ ਨਰਿੰਦਰ ਕਸ਼ਯਪ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਇਤਿਹਾਸ ਅਤੇ ਟਰੱਸਟ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਟਰੱਸਟ ਵੱਲੋਂ ਛਪਵਾਈਆਂ ਗਈਆਂ ਜੰਤਰੀਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਦਾ ਇਤਿਹਾਸ ਵੀ ਸੰਗਤ ਨੂੰ ਵੰਡਿਆ ਗਿਆ।
ਅਰਦਾਸ ਤੋਂ ਉਪਰੰਤ ਸੁਸਾਇਟੀ ਵੱਲੋਂ ਫਤਿਹਗੜ ਸਾਹਿਬ ਦੀ ਟੀਮ ਅਤੇ ਸਹਿਯੋਗੀ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਟਰੱਸਟ ਦੀ ਟੀਮ ਵੱਲੋਂ ਇਥੋਂ ਦੀ ਪ੍ਰਬੰਧਕੀ ਟੀਮ ਦੇ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ। ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇਸ ਦੌਰਾਨ ਛੋਟੇ ਛੋਟੇ ਬੱਚਿਆਂ ਨੇ ਵੀ ਸੰਗਤ ਦੀ ਸੇਵਾ ਕੀਤੀ। ਇਸ ਮੌਕੇ ਸੁਸਾਇਟੀ ਵੱਲੋਂ ਕੁੰਦਨ ਸਿੰਘ, ਜੋਗਿੰਦਰ ਸਿੰਘ, ਧਰਮਪਾਲ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਵਸਨ ਸਿੰਘ, ਪ੍ਰੀਤਮ ਸਿੰਘ, ਪ੍ਰੇਮ ਸਿੰਘ, ਬਚਨ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਬਲਬੀਰ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ ਬਾਜਵਾ, ਮਾਨ ਸਿੰਘ ਚੀਮਾ, ਨਰਿੰਦਰ ਸਿੰਘ, ਬਖਸ਼ੀਸ਼ ਸਿੰਘ ਸੰਘਾ ਆਦਿ ਮੈਂਬਰਾਂ ਨੇ ਆਪਣੀ ਜਿੰਮੇਵਾਰ ਨਿਭਾਉਂਦੇ ਹੋਏ ਸੇਵਾ ਕੀਤੀ।

ਕੀਰਤਨ ਕਰਦੇ ਹੋਏ ਰਾਗੀ ਜੱਥਾ

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਸ਼੍ਰੀ ਫਤਿਹਗੜ ਸਾਹਿਬ ਦੀ ਟੀਮ ਅਤੇ ਸੇਵਾ ਸੁਸਾਇਟੀ ਦੇ ਮੈਂਬਰ

