ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਟਰੱਸਟ (ਰਜਿ.) ਸ਼੍ਰੀ ਫਤਿਹਗੜ ਸਾਹਿਬ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਜਨਮ ਦਿਹਾੜਾ
ਭਾਈ ਗੁਰਇਕਾਬਲ ਸਿੰਘ ਗੁਰਬਾਣੀ ਨਾਲ ਸੰਗਤ ਨੂੰ ਨਿਹਾਲ ਕਰਦੇ ਹੋਏ
ਸਮਾਗਮ ਦੌਰਾਨ ਕੀਰਤਨ ਦਾ ਅਨੰਦ ਮਾਣਦੀ ਹੋਈ ਸੰਗਤ
ਫਤਿਹਗੜ ਸਾਹਿਬ, 10-2-2021 (ਜੈ ਕ੍ਰਿਸ਼ਨ ਕਸ਼ਯਪ) – ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ (ਰਜਿ.) ਸ਼੍ਰੀ ਫਤਿਹਗੜ ਸਾਹਿਬ ਵੱਲੋਂ ਪਹਿਲੀ ਵਾਰ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਟਰੱਸਟ ਦੇ ਚੇਅਰਮੈਨ ਸ. ਨਿਰਮਲ ਸਿੰਘ ਐਸ.ਐਸ. ਦੀ ਅਗਵਾਈ ਹੇਠ ਮਨਾਏ ਗਏ ਇਸ ਜਨਮ ਦਿਹਾੜੇ ਦੇ ਮੌਕੇ 9 ਅਤੇ 10 ਫਰਵਰੀ ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਹਿਲਾਂ 9 ਫਰਵਰੀ ਨੂੰ ਸ਼੍ਰੀ ਹੇਮਕੁੰਟ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਿਲਾਪ ਸਿੰਘ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਅਤੇ ਰਹਿਰਾਸ ਦੇ ਪਾਠ ਕੀਤੇ ਗਏ। ਇਸ ਦੌਰਾਨ ਟਰੱਸਟ ਦੇ ਕਾਰਜਕਾਰੀ ਮੈਂਬਰ ਹਾਜਰ ਸਨ। ਉਪਰੰਤ ਭਾਈ ਹਰਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਲਿਟਲ ਨੇ ਕੀਰਤਨ ਕੀਤਾ।
10 ਫਰਵਰੀ ਨੂੰ ਗਿਆਨੀ ਮਿਲਾਪ ਸਿੰਘ ਜੀ ਨੇ ਜਪੁਜੀ ਸਾਹਿਬ ਦੇ ਪਾਠ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਉਪਰੰਤ ਭਾਈ ਪਿ੍ਰਤਪਾਲ ਸਿੰਘ ਹਜੂਰੀ ਰਾਗੀ ਗੁ. ਦੁਖਨਿਵਾਰਨ ਸਾਹਿਬ ਪਟਿਆਲਾ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ। ਬਾਬਾ ਮੋਤੀ ਰਾਮ ਮਹਿਰਾ ਜੀ ਦੀ ਦੁੱਧ ਦੀ ਸੇਵਾ ਨੂੰ ਯਾਦ ਕਰਦੇ ਹੋਏ ਸੰਗਤ ਵਾਸਤੇ ਗਰਮ ਦੁੱਧ ਦਾ ਲੰਗਰ ਅਤੁੱਟ ਚੱਲਦਾ ਰਿਹਾ। ਦੁਪਹਿਰ 1 ਵਜੇ ਬੀਬੀ ਕੌਲਾਂ ਭਲਾਈ ਕੇਂਦਰ ਦੇ ਮੁੁੱਖ ਸੇਵਾਵਾਰ ਭਾਈ ਗੁਰਇਕਬਾਲ ਸਿੰਘ ਜੀ ਨੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ। ਉਹਨਾਂ ਬਾਬਾ ਮੋਤੀ ਰਾਮ ਮਹਿਰਾ ਜੀ ਵੱਲੋਂ ਕੀਤੀ ਗਈ ਦੁੱਧ ਦੀ ਸੇਵਾ ਅਤੇ ਪਰਿਵਾਰ ਸਮੇਤ ਕੁਰਬਾਨੀ ਬਾਰੇ ਸੰਗਤਾਂ ਨੂੰ ਜਾਣੂੂ ਕਰਵਾÇਆ। ਉਹਨਾਂ ਕਿਹਾ ਕਿ ਸਾਨੂੰ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਜੀਵਨ ਤੋਂ ਸੇਧ ਲੈ ਕੇ ਨਿਸ਼ਕਾਮ ਗੁਰ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ। ਫਤਿਹ ਚੈਨਲ ਵੱਲੋਂ ਇਸ ਸਮਾਗਮ ਦਾ ਲਾਈਵ ਪ੍ਰਸਾਰਣ ਕੀਤਾ ਗਿਆ।
ਇਸ ਮੌਕੇ ਆਪਣੇ ਵਿਚਾਰ ਰੱਖਦੇ ਹੋਏ ਟਰੱਸਟ ਦੇ ਚੇਅਰਮੈਨ ਸ. ਨਿਰਮਲ ਸਿੰਘ ਐਸ.ਐਸ. ਨੇ ਕਿਹਾ ਕਿ ਪਹਿਲੀ ਵਾਰ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਜਨਮ ਦਿਹਾੜਾ ਮਨਾਉਣ ਦਾ ਉਪਰਾਲਾ ਸੰਗਤ ਦੇ ਸਹਿਯੋਗ ਨਾਲ ਕੀਤਾ ਗਿਆ ਹੈ, ਜਿਸਨੂੰ ਸੰਗਤ ਦਾ ਬਹੁਤ ਸਹਿਯੋਗ ਮਿਲਿਆ ਹੈ। ਸਾਨੂੰ ਆਪਣੇ ਬੱਚਿਆਂ ਨੂੰ ਸਾਡੇ ਸ਼ਹੀਦਾਂ ਅਤੇ ਮਹਾਨ ਹਸਤੀਆਂ ਬਾਰੇ ਜਰੂਰ ਜਾਣਨਾ ਚਾਹੀਦਾ ਹੈ ਤਾਂ ਜੋ ਉਹ ਸਮਾਜ ਨੂੰ ਅੱਗੇ ਲੈ ਕੇ ਜਾ ਸਕਣ ਅਤੇ ਆਪਣੇ ਆਪ ਤੇ ਮਾਣ ਕਰ ਸਕਣ। ਉਹਨਾਂ ਟਰੱਸਟ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਬਾਰੇ ਵੀ ਸੰਗਤਾਂ ਨੂੂੰ ਜਾਣੂ ਕਰਵਾਇਆ। ਇਸ ਤੋਂ ਅਲਾਵਾ ਡਾ. ਮਨਮੋਹਨ ਸਿੰਘ ਭਾਗੋਵਾਲੀਆ ਅਤੇ ਸੁਖਬੀਰ ਸਿੰਘ ਸ਼ਾਲੀਮਾਰ ਨੇ ਵੀ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਸਟੇਜ ਸਕੱਤਰ ਦੀ ਜਿੰਮੇਵਾਰੀ ਸ. ਬਲਦੇਵ ਸਿੰਘ ਦੁਸਾਂਝ ਨੇ ਬੜੇ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚ ਕੇ ਸਮਾਗਮ ਨੂੰ ਸਫਲ ਕਰਦੇ ਹੋਏ ਬਾਬਾ ਜੀ ਦਾ ਜਨਮ ਦਿਹਾੜਾ ਮਨਾਇਆ। ਟਰੱਸਟ ਦੀ ਕਮੇਟੀ ਵੱਲੋਂ ਸੀ. ਵਾਈਸ ਚੇਅਰਮੈਨ ਸ. ਸੁਖਦੇਵ ਸਿੰਘ ਰਾਜ, ਜੈ ਕ੍ਰਿਸ਼ਨ ਕਸ਼ਯਪ, ਬਲਬੀਰ ਸਿੰਘ ਬੱਬੂ, ਠੇਕੇਦਾਰ ਰਣਜੀਤ ਸਿੰਘ, ਗੁਰਦੇਵ ਸਿੰਘ ਨਾਭਾ, ਰਾਜ ਕੁਮਾਰ ਪਾਤੜਾਂ, ਅਮੀ ਚੰਦ, ਬਨਾਰਸੀ ਦਾਸ, ਸਰਵਨ ਸਿੰਘ ਬਿਹਾਲ, ਈ.ਟੀ.ਓ. ਹਰਮਿੰਦਰ ਸਿੰਘ, ਕਸ਼ਯਪ ਕ੍ਰਾਂਤੀ ਦੇ ਪ੍ਰਮੁੱਖ ਨਰਿੰਦਰ ਕਸ਼ਯਪ, ਬੀਬੀ ਮਹਿੰਦਰ ਕੌਰ, ਨਵਜੋਤ ਸਿੰਘ, ਸਾਬਕਾ ਚੇਅਰਮੈਨ ਸ. ਪ੍ਰਸ਼ੋਤਮ ਸਿੰਘ ਆਦਿ ਤੋਂ ਅਲਾਵਾ ਪੰਜਾਬ ਵਿਚ ਕੰਮ ਕਰ ਰਹੀਆਂ ਵੱਖ-ਵੱਖ ਕਸ਼ਯਪ ਰਾਜਪੂਤ ਸਭਾਵਾਂ ਨੇ ਵੀ ਹਾਜਰੀ ਲਗਵਾਈ। ਗੁਰੂ ਦਾ ਲੰਗਰ ਅਤੁੱਟ ਵਰਤਦਾ ਰਿਹਾ।
ਵੱਖ-ਵੱਖ ਸਭਾਵਾਂ ਵੱਲੋਂ ਹਾਜਰੀ – 2010 ਨੂੰ ਗੁਰਦਾਸਪੁਰ ਵਿਖੇ ਹੋਏ ਪਹਿਲੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਇਹ ਪਹਿਲਾ ਮੌਕਾ ਸੀ ਜਦੋਂ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸਭਾਵਾਂ ਵੱਲੋਂ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਹਾਜਰੀ ਭਰੀ ਗਈ। ਪੰਜਾਬ ਵਿਚ ਕੰਮ ਕਰ ਰਹੀਆਂ ਸਭਾਵਾਂ ਨੇ ਇਸ ਸਮਾਗਮ ਵਿਚ ਸ਼ਾਮਲ ਹੋ ਕੇ ਇਸਨੂੰ ਕਾਮਯਾਬ ਕੀਤਾ। ਇਸ ਦੌਰਾਨ ਕਸ਼ਯਪ ਰਾਜਪੂਤ ਮੈਂਬਰਸ ਐਸੋਸੀਏਸ਼ਨ ਜਲੰਧਰ, ਕਸ਼ਯਪ ਰਾਜਪੂਤ ਮਹਾਂਸਭਾ ਜਲੰਧਰ ਇਕਾਈ, ਕਸ਼ਯਪ ਰਾਜਪੂਤ ਸਭਾ ਖੰਨਾ, ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ, ਕਸ਼ਯਪ ਰਾਜਪੂਤ ਸਭਾ ਪਟਿਆਲਾ, ਬਾਬਾ ਮੋਤੀ ਰਾਮ ਮਹਿਰਾ ਟਰੱਸਟ ਨਡਿਆਲੀ, ਦ ਚੰਡੀਗੜ ਕਸ਼ਯਪ ਰਾਜਪੁੂਤ ਸਭਾ, ਕਸ਼ਯਪ ਰਾਜਪੂਤ ਸਭਾ ਕੋਟਲਾ ਸੂਰਜ ਮੱਲ, ਕਸ਼ਯਪ ਰਾਜਪੂਤ ਸਭਾ ਪਿੰਡ ਸਰੀਂਹ, ਗੁਰਦਾਸਪੁਰ ਕਸ਼ਯਪ ਰਾਜਪੂਤ ਸਭਾ, ਕਸ਼ਯਪ ਰਾਜਪੂਤ ਸਭਾ ਬਟਾਲਾ, ਕਸ਼ਯਪ ਰਾਜਪੂਤ ਸੋਸ਼ਲ ਵੈਲਫੇਅਰ ਸੁਸਾਇਟੀ ਲੁਧਿਆਣਾ, ਕਸ਼ਯਪ ਰਾਜਪੂਤ ਸਭਾ ਰੋਪੜ, ਕਸ਼ਯਪ ਰਾਜਪੂਤ ਸਭਾ ਪਾਇਲ, ਬਾਬਾ ਹਿੰਮਤ ਸਿੰਘ ਐਜੂਕੇਸ਼ਨ ਬੋਰਡ ਫਗਵਾੜਾ ਆਦਿ ਆਪਣੇ ਮੈਂਬਰਾਂ ਸਮੇਤ ਸ਼ਾਮਲ ਹੋਏ। ਇਸ ਸਮਾਗਮ ਨੂੰ ਕਰਵਾਉਣ ਦਾ ਬੀੜਾ ਟਰੱਸਟ ਦੇ ਸੀ. ਵਾਈਸ ਚੇਅਰਮੈਨ ਸ. ਸੁਖਦੇਵ ਸਿੰਘ ਰਾਜ ਅਤੇ ਸਕੱਤਰ ਬਲਦੇਵ ਸਿੰਘ ਦੁਸਾਂਝ ਨੇ ਚੁੱਕਿਆ। ਟਰੱਸਟ ਵੱਲੋਂ ਪਹਿਲੀ ਵਾਰ ਬਾਬਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਟਰੱਸਟ ਵੱਲੋਂ ਬਣਾਏ ਗਏ ਮੈਂਬਰਾਂ ਨੂੰ ਫੋਨ ਕਰਕੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ, ਜਿਸਦਾ ਭਰਵਾਂ ਹੁੰਗਾਰਾ ਮਿਲਿਆ। ਬਹੁਤ ਸਾਰੇ ਨਵੇਂ ਮੈਂਬਰ ਪਰਿਵਾਰ ਸਮੇਤ ਇਸ ਸਮਾਗਮ ਵਿਚ ਸ਼ਾਮਲ ਹੋਏ। ਟਰੱਸਟ ਦੇ ਅਹੁਦੇਦਾਰਾਂ ਦੇ ਪਰਿਵਾਰ ਵੀ ਇਸ ਸਮਾਗਮ ਵਿਚ ਹਾਜਰ ਰਹੇ।
ਟਰੱਸਟ ਦੇ ਚੇਅਰਮੈਨ ਸ. ਨਿਰਮਲ ਸਿੰਘ ਐਸ.ਐਸ. ਅਤੇ ਸਾਰੀ ਟੀਮ ਇਸ ਸਮਾਗਮ ਦੀ ਸਫਲਤਾ ਲਈ ਬਹੁਤ ਹੀ ਵਧਾਈ ਦੀ ਪਾਤਰ ਹੈ। ਇਸ ਦੌਰਾਨ ਆਏ ਹੋਏ ਪਤਵੰਤੇ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ।